ਮੋਗਾ-ਪਟਿਆਲਾ ਦੇ ਆਸ ਪਾਸ ਇਲਾਕਿਆਂ ਵਿਚ ਪਿਆ ਮੀਂਹ
ਪਟਿਆਲਾ, 30 ਮਈ, ਨਿਰਮਲ : ਅੱਜ ਕੱਲ੍ਹ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਇਸ ਦੌਰਾਨ ਜੇਕਰ ਕਿਤੇ ਮੀਂਹ ਪੈ ਜਾਵੇ ਤਾਂ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲਦੀ ਹੈ। ਦੱਸਦੇ ਚਲੀਏ ਕਿ ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। […]
By : Editor Editor
ਪਟਿਆਲਾ, 30 ਮਈ, ਨਿਰਮਲ : ਅੱਜ ਕੱਲ੍ਹ ਗਰਮੀ ਨੇ ਲੋਕਾਂ ਦੇ ਵੱਟ ਕੱਢੇ ਹੋਏ ਹਨ। ਇਸ ਦੌਰਾਨ ਜੇਕਰ ਕਿਤੇ ਮੀਂਹ ਪੈ ਜਾਵੇ ਤਾਂ ਲੋਕਾਂ ਨੂੰ ਗਰਮੀ ਤੋਂ ਕੁੱਝ ਰਾਹਤ ਮਿਲਦੀ ਹੈ। ਦੱਸਦੇ ਚਲੀਏ ਕਿ ਪਟਿਆਲਾ, ਮੋਗਾ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੁੱਧਵਾਰ ਰਾਤ ਨੂੰ ਹੋਈ ਹਲਕੀ ਬਾਰਿਸ਼ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਜਾਰੀ ਰੈੱਡ ਅਲਰਟ ਨੂੰ ਹੁਣ ਔਰੇਂਜ ਵਿੱਚ ਬਦਲ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 1 ਜੂਨ ਨੂੰ ਯੈਲੋ ਅਲਰਟ ਅਤੇ 2 ਜੂਨ ਨੂੰ ਆਮ ਦਿਨ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਵੀ ਜਤਾਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ 17 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਕਪੂਰਥਲਾ, ਜਲੰਧਰ, ਬਠਿੰਡਾ, ਬਰਨਾਲਾ, ਲੁਧਿਆਣਾ, ਐਸ.ਏ.ਐਸ.ਨਗਰ, ਫ਼ਤਹਿਗੜ੍ਹ ਸਾਹਿਬ, ਸੰਗਰੂਰ ਮਾਨਸਾ ਅਤੇ ਪਟਿਆਲਾ ਵਿੱਚ ਅੱਜ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਬਾਕੀ ਸਾਰੇ 6 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਚੇਤਾਵਨੀ ਵਿੱਚ ਬਦਲਾਅ ਨਾਲ ਮੌਸਮ ਵਿਭਾਗ ਨੇ ਆਉਣ ਵਾਲੇ 2 ਤੋਂ 3 ਦਿਨਾਂ ਵਿੱਚ ਤਾਪਮਾਨ ਵਿੱਚ 1 ਤੋਂ 4 ਡਿਗਰੀ ਤੱਕ ਗਿਰਾਵਟ ਆਉਣ ਦੀ ਸੰਭਾਵਨਾ ਜਤਾਈ ਹੈ, ਜੋ ਕਿ ਲੋਕਾਂ ਲਈ ਰਾਹਤ ਦੀ ਖਬਰ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ 31 ਮਈ ਤੋਂ ਪੰਜਾਬ ਦੇ ਕੁਝ ਇਲਾਕਿਆਂ ਵਿਚ ਬੱਦਲ ਛਾਏ ਰਹਿਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿਚ ਮਾਮੂਲੀ ਗਿਰਾਵਟ ਆਵੇਗੀ, ਜਿਸ ਨਾਲ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ।