ਮੋਗਾ ਵਿਚ ਬਦਮਾਸ਼ਾਂ ਨੇ ਬਜ਼ੁਰਗ ਨੂੰ ਮਾਰੀਆਂ ਗੋਲੀਆਂ, ਮੌਤ
ਮੋਗਾ, 17 ਜੁਲਾਈ, ਹ.ਬ. : ਮੋਗਾ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੋਂ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਿਨ ਦਿਹਾੜੇ ਇੱਕ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ’ਚ ਸਨਸਨੀ ਫੈਲ ਗਈ ਹੈ। ਘਟਨਾ ਸਮੇਂ ਉਹ ਆਪਣੀ ਪਤਨੀ ਨਾਲ ਸੀ। ਚਾਰ ਵਿਅਕਤੀਆਂ ਨੇ […]
By : Editor (BS)
ਮੋਗਾ, 17 ਜੁਲਾਈ, ਹ.ਬ. : ਮੋਗਾ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੋਂ ਦੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਦਿਨ ਦਿਹਾੜੇ ਇੱਕ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨਾਲ ਪੂਰੇ ਇਲਾਕੇ ’ਚ ਸਨਸਨੀ ਫੈਲ ਗਈ ਹੈ। ਘਟਨਾ ਸਮੇਂ ਉਹ ਆਪਣੀ ਪਤਨੀ ਨਾਲ ਸੀ। ਚਾਰ ਵਿਅਕਤੀਆਂ ਨੇ ਘਰ ’ਚ ਦਾਖਲ ਹੋ ਕੇ 65 ਸਾਲਾ ਸੰਤੋਖ ਸਿੰਘ ’ਤੇ ਦੋ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਤ ਹੋ ਗਈ। ਮੋਗਾ ਦੇ ਐਸਐਸਪੀ ਮੌਕੇ ’ਤੇ ਪੁੱਜੇ। ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਰਾਤ ਇੱਕ ਵਜੇ ਦੇ ਕਰੀਬ ਚਾਰ ਵਿਅਕਤੀ ਆਏ ਅਤੇ ਦਰਵਾਜ਼ਾ ਖੜਕਾਇਆ। ਦਰਵਾਜ਼ਾ ਖੋਲ੍ਹਦੇ ਹੀ ਉਸ ਨੇ ਪੁੱਤਰ ਜਗਮੋਹਨ ਬਾਰੇ ਪੁੱਛਿਆ ਅਤੇ ਜਦੋਂ ਦੱਸਿਆ ਕਿ ਉਹ ਘਰ ਨਹੀਂ ਹੈ ਤਾਂ ਅਚਾਨਕ ਰਿਵਾਲਵਰ ਕੱਢ ਕੇ ਪਤੀ ’ਤੇ ਦੋ ਗੋਲੀਆਂ ਚਲਾ ਦਿੱਤੀਆਂ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।