Begin typing your search above and press return to search.

ਰੁਦਰਪੁਰ ਵਿਖੇ ਯੁਵਾ ਸਿੱਖ ਸੰਮੇਲਨ ’ਚ ਪੁੱਜੇ ਸੀਐਮ ਧਾਮੀ

ਰੁਦਰਪੁਰ, 18 ਦਸੰਬਰ (ਮਹਿੰਦਰਪਾਲ ਸਿੰਘ) : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਦੇ ਰੁਦਰਪੁਰ ਵਿਖੇ ਨਾਮਧਾਰੀ ਸਿੱਖ ਸਮਾਜ ਵੱਲੋਂ ਯੁਵਾ ਸਿੱਖ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਸਮੇਤ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸ਼ਾਮਲ ਹੋਣ ਲਈ ਪੁੱਜੇ। ਇਸ ਮੌਕੇ ਸਿੱਖ ਸਮਾਜ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ […]

CM Dhami Sikh convention

Hamdard Tv AdminBy : Hamdard Tv Admin

  |  18 Dec 2023 9:08 AM GMT

  • whatsapp
  • Telegram
  • koo

ਰੁਦਰਪੁਰ, 18 ਦਸੰਬਰ (ਮਹਿੰਦਰਪਾਲ ਸਿੰਘ) : ਉਤਰਾਖੰਡ ਦੇ ਜ਼ਿਲ੍ਹਾ ਊਧਮ ਸਿੰਘ ਨਗਰ ਦੇ ਰੁਦਰਪੁਰ ਵਿਖੇ ਨਾਮਧਾਰੀ ਸਿੱਖ ਸਮਾਜ ਵੱਲੋਂ ਯੁਵਾ ਸਿੱਖ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਸਮੇਤ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਸ਼ਾਮਲ ਹੋਣ ਲਈ ਪੁੱਜੇ। ਇਸ ਮੌਕੇ ਸਿੱਖ ਸਮਾਜ ਦੇ ਆਗੂਆਂ ਵੱਲੋਂ ਮੁੱਖ ਮੰਤਰੀ ਨੂੰ ਸਨਮਾਨਿਤ ਕੀਤਾ ਗਿਆ।

ਜ਼ਿਲ੍ਹਾ ਊਧਮ ਸਿੰਘ ਨਗਰ ਦੇ ਰੁਦਰਪੁਰ ਵਿਖੇ ਯੁਵਾ ਸਿੱਖ ਸੰਮੇਲਨ ਕਰਵਾਇਆ ਗਿਆ, ਜਿਸ ਵਿਚ ਸੂਬੇ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਆਪਣੇ ਕੁੱਝ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਲ ਪੁੱਜੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਪੁਸ਼ਕਰ ਧਾਮੀ ਨੇ ਆਖਿਆ ਕਿ ਸਿੱਖ ਸਮਾਜ ਦੇ ਲਈ ਜਿੰਨਾ ਕੰਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਇਆ, ਓਨਾ ਪਹਿਲਾਂ ਕਦੇ ਨਹੀਂ ਹੋ ਸਕਿਆ।

ਇਸ ਮੌਕੇ ਗੱਲਬਾਤ ਕਰਦਿਆਂ ਨਾਮਧਾਰੀ ਸਿੱਖ ਆਗੂਆਂ ਨੇ ਆਖਿਆ ਕਿ ਉਹ ਮੁੱਖ ਮੰਤਰੀ ਪੁਸ਼ਕਰ ਧਾਮੀ ਦਾ ਧੰਨਵਾਦ ਕਰਦੇ ਨੇ, ਜਿਨ੍ਹਾਂ ਨੇ ਇਸ ਸਮਾਗਮ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਆਖਿਆ ਕਿ ਉਤਰਾਖੰਡ ਵਿਚ ਸਿੱਖ ਸਮਾਜ ਲਈ ਪੁਸ਼ਕਰ ਧਾਮੀ ਦੀ ਸਰਕਾਰ ਵੱਲੋਂ ਵਧੀਆ ਕੰਮ ਕੀਤੇ ਜਾ ਰਹੇ ਨੇ।

ਦੱਸ ਦਈਏ ਕਿ ਇਸ ਮੌਕੇ ਨਾਮਧਾਰੀ ਸਿੱਖ ਆਗੂਆਂ ਵੱਲੋਂ ਮੁੱਖ ਮੰਤਰੀ ਪੁਸ਼ਕਰ ਧਾਮੀ ਅਤੇ ਉਨ੍ਹਾਂ ਦੇ ਨਾਲ ਆਏ ਮੰਤਰੀਆਂ ਅਤੇ ਵਿਧਾਇਕਾਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸਿੱਖ ਪੁੱਜੇ ਹੋਏ ਸਨ।

ਇਹ ਖ਼ਬਰ ਵੀ ਪੜ੍ਹੋ :
ਮਾਨਸਾ : ਮਾਨਸਾ ਵਿਖੇ ਇਕ ਨੌਸਰਬਾਜ਼ ਵੱਲੋਂ ਇਕ ਮਾਂ ਬੇਟੀ ਦੇ ਨਾਲ ਵੱਡੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਏ ਜੋ ਏਟੀਐਮ ਵਿਚੋਂ ਪੈਸੇ ਕਢਵਾਉਣ ਲਈ ਗਈਆਂ ਸਨ ਪਰ ਠੱਗ ਵਿਅਕਤੀ ਨੇ ਉਨ੍ਹਾਂ ਦਾ ਏਟੀਐਮ ਬਦਲ ਕੇ ਉਨ੍ਹਾਂ ਦੇ ਖਾਤੇ ਵਿਚੋਂ ਵੱਡੀ ਰਕਮ ਕਢਵਾ ਲਈ। ਹੁਣ ਪੀੜਤ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਐ।
ਮਾਨਸਾ ਦੇ ਕਸਬਾ ਭੀਖੀ ਵਿਖੇ ਇਕ ਔਰਤ ਸੁਖਵੰਤ ਕੌਰ ਆਪਣੀ ਬੇਟੀ ਦੇ ਨਾਲ ਐਚਡੀਐਫਸੀ ਦੇ ਏਟੀਐਮ ਵਿਚੋਂ ਪੈਸੇ ਕਢਵਾਉਣ ਲਈ ਗਹੀਆਂ ਪਰ ਉਥੇ ਪਹਿਲਾਂ ਤੋਂ ਮੌਜੂਦ ਇਕ ਠੱਗ ਵਿਅਕਤੀ ਨੇ ਉਨ੍ਹਾਂ ਨਾਲ ਏਟੀਐਮ ਕਾਰਡ ਬਦਲ ਕੇ 4 ਲੱਖ 85 ਹਜ਼ਾਰ ਦੀ ਠੱਗੀ ਮਾਰ ਲਈ। ਘਟਨਾ ਦੀ ਇਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਐ, ਜਿਸ ਵਿਚ ਠੱਗ ਨੂੰ ਸ਼ਾਤਿਰਾਨਾ ਤਰੀਕੇ ਨਾਲ ਏਟੀਐਮ ਕਾਰਡ ਬਦਲਦੇ ਦੇਖਿਆ ਜਾ ਸਕਦਾ ਏ।

ਇਸ ਸਬੰਧੀ ਗੱਲਬਾਤ ਕਰਦਿਆਂ ਪੀੜਤ ਪਰਿਵਾਰ ਦੇ ਮੈਂਬਰ ਤਾਰਾ ਸਿੰਘ ਨੇ ਦੱਸਿਆ ਕਿ ਉਹ ਆਪਣੇ ਨਾਲ ਹੋਈ ਠੱਗੀ ਨੂੰ ਲੈ ਕੇ ਕਈ ਵਾਰ ਬੈਂਕ ਅਤੇ ਕਈ ਵਾਰ ਪੁਲਿਸ ਕੋਲ ਜਾ ਚੁੱਕੇ ਨੇ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ।

ਉਧਰ ਜਦੋਂ ਇਸ ਸਬੰਧੀ ਪੁਲਿਸ ਨਾਲ ਗੱਲਬਾਤ ਕੀਤੀ ਗਈ ਤਾਂ ਪੁਲਿਸ ਅਧਿਕਾਰੀ ਕੇਵਲ ਸਿੰਘ ਨੇ ਆਖਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਐ, ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਦੱਸ ਦਈਏ ਕਿ ਇਸ ਘਟਨਾ ਨੂੰ ਲੈ ਕੇ ਇਲਾਕਾ ਵਾਸੀਆਂ ਵਿਚ ਭਾਰੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਏ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ, ਦੇਖਣਾ ਹੋਵੇਗਾ ਕਿ ਦੋਸ਼ੀ ਕਦੋਂ ਤੱਕ ਪੁਲਿਸ ਦੇ ਹੱਥੇ ਚੜ੍ਹਨਗੇ।

Next Story
ਤਾਜ਼ਾ ਖਬਰਾਂ
Share it