Begin typing your search above and press return to search.

ਸੁਲਤਾਨਪੁਰ ਲੋਧੀ : ਪੁਲਿਸ ਤੇ ਨਿਹੰਗਾਂ ਵਿਚਕਾਰ ਕਿਉਂ ਹੋਈ ਫਾਇਰਿੰਗ,ਪੜ੍ਹੋ ਪੂਰਾ ਮਾਮਲਾ

ਸੁਲਤਾਨਪੁਰ ਲੋਧੀ, 23 ਨਵੰਬਰ, ਨਿਰਮਲ : ਵੀਰਵਾਰ ਸਵੇਰੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਗੋਲੀਬਾਰੀ ਹੋਈ। ਗੋਲੀਬਾਰੀ ਵਿੱਚ ਪੀਸੀਆਰ ਵਿੱਚ ਤਾਇਨਾਤ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ। ਜਦਕਿ ਡੀਐਸਪੀ ਭੁਲੱਥ ਸਮੇਤ 10 ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। […]

ਸੁਲਤਾਨਪੁਰ ਲੋਧੀ : ਪੁਲਿਸ ਤੇ ਨਿਹੰਗਾਂ ਵਿਚਕਾਰ ਕਿਉਂ ਹੋਈ ਫਾਇਰਿੰਗ,ਪੜ੍ਹੋ ਪੂਰਾ ਮਾਮਲਾ
X

Editor EditorBy : Editor Editor

  |  23 Nov 2023 4:27 AM IST

  • whatsapp
  • Telegram


ਸੁਲਤਾਨਪੁਰ ਲੋਧੀ, 23 ਨਵੰਬਰ, ਨਿਰਮਲ : ਵੀਰਵਾਰ ਸਵੇਰੇ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਕਾਰ ਗੋਲੀਬਾਰੀ ਹੋਈ। ਗੋਲੀਬਾਰੀ ਵਿੱਚ ਪੀਸੀਆਰ ਵਿੱਚ ਤਾਇਨਾਤ ਹੋਮਗਾਰਡ ਜਸਪਾਲ ਸਿੰਘ ਦੀ ਮੌਤ ਹੋ ਗਈ। ਜਦਕਿ ਡੀਐਸਪੀ ਭੁਲੱਥ ਸਮੇਤ 10 ਪੁਲਸ ਮੁਲਾਜ਼ਮ ਜ਼ਖ਼ਮੀ ਹੋ ਗਏ।

ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸੰਤ ਬਲਬੀਰ ਸਿੰਘ ਸੀਚੇਵਾਲ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪੁੱਜੇ। ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿੱਚ ਦਾਖ਼ਲ ਜ਼ਖ਼ਮੀਆਂ ਦੀ ਪਛਾਣ ਡੀਐਸਪੀ ਭੁਲੱਥ ਭਾਰਤ ਭੂਸ਼ਨ ਸੈਣੀ, ਏਐਸਆਈ ਸੁਖਦੇਵ ਸਿੰਘ, ਕਾਂਸਟੇਬਲ ਬੱਬਲਪ੍ਰੀਤ ਸਿੰਘ, ਏਐਸਆਈ ਅਸ਼ੋਕ ਕੁਮਾਰ, ਏਐਸਆਈ ਗੁਰਮੀਤ ਸਿੰਘ, ਸੁਰਿੰਦਰ ਸਿੰਘ, ਅਮਨਦੀਪ ਸਿੰਘ, ਹਰਭਜਨ ਸਿੰਘ, ਰਮਨਦੀਪ ਸਿੰਘ ਅਤੇ ਹਰਜਿੰਦਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਵਾਸੀ ਪਿੰਡ ਮਨਿਆਲਾ ਵਜੋਂ ਹੋਈ ਹੈ। ਫਿਲਹਾਲ ਗੋਲੀਬਾਰੀ ਰੁਕ ਗਈ ਹੈ।

ਇਸ ਤੋਂ ਪਹਿਲਾਂ ਮਾਹੌਲ ਖ਼ਰਾਬ ਹੋਣ ’ਤੇ ਪੁਲਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਡੀਸੀ ਕਪੂਰਥਲਾ ਕੈਪਟਨ ਕਰਨੈਲ ਸਿੰਘ, ਆਈਜੀ ਜਲੰਧਰ ਰੇਂਜ ਸ. ਭੂਪਤੀ ਸਮੇਤ ਉੱਚ ਅਧਿਕਾਰੀ ਸੁਲਤਾਨਪੁਰ ਲੋਧੀ ਪਹੁੰਚ ਗਏ ਹਨ ਅਤੇ ਇਸ ਸਥਿਤੀ ਨਾਲ ਕਿਵੇਂ ਨਜਿੱਠਣਾ ਹੈ ਇਸ ਸਬੰਧੀ ਗੁਰਦੁਆਰਾ ਬੇਰ ਸਾਹਿਬ ਵਿਖੇ ਮੀਟਿੰਗ ਕੀਤੀ ਜਾ ਰਹੀ ਹੈ। ਬੁੱਧਵਾਰ ਤੋਂ ਹੀ ਪੁਲਿਸ ਜਲ ਤੋਪਾਂ ਨਾਲ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀ ਸੀ।

ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ਼੍ਰੀ ਅਕਾਲ ਬੁੰਗਾ ’ਤੇ ਕਬਜ਼ਾ ਕਰਨ ਤੋਂ ਬਾਅਦ ਬੁੱਧਵਾਰ ਨੂੰ ਬੂਸੋਵਾਲ ਰੋਡ ’ਤੇ ਸਥਿਤ ਡੇਰਾ ਪੀਰ ਗੈਬ ’ਤੇ ਕਬਜ਼ਾ ਕਰਦੇ ਹੋਏ 10 ਨਿਹੰਗ ਸਿੰਘਾਂ ਨੂੰ ਸੁਲਤਾਨਪੁਰ ਲੋਧੀ ਪੁਲਸ ਨੇ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿੱਚ 2020 ਵਿੱਚ ਇਸੇ ਤਰ੍ਹਾਂ ਦੀ ਝੜਪ ਵਿੱਚ ਦਰਜ ਹੋਏ ਕਤਲ ਕੇਸ ਵਿੱਚ ਲੋੜੀਂਦੇ ਮੁਲਜ਼ਮ ਵੀ ਸ਼ਾਮਲ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਝੜਪ ਹੋਈ ਸੀ, ਜਿਸ ਸਬੰਧੀ ਥਾਣਾ ਸੁਲਤਾਨਪੁਰ ਲੋਧੀ ਨੇ ਮਾਮਲਾ ਦਰਜ ਕੀਤਾ ਸੀ।

ਐਸ.ਐਸ.ਪੀ ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਬਾਬਾ ਬੁੱਢਾ ਦਲ 96 ਕਰੋੜੀ ਸੰਤ ਬਲਬੀਰ ਸਿੰਘ ਸਿੰਘ ਦਾ ਕਬਜ਼ਾ ਚਲਿਆ ਆ ਰਿਹਾ ਸੀ, ਜਿਸ ਦੀ ਤਰਫੋਂ ਉਨ੍ਹਾਂ ਦੇ ਦੋ ਸੇਵਾਦਾਰ ਗੁਰਦੁਆਰਾ ਅਕਾਲ ਬੁੰਗਾ ਵਿਖੇ ਬਿਰਾਜਮਾਨ ਸਨ, ਜਿਨ੍ਹਾਂ ਦਾ ਨਾਮ ਨਿਰਵੈਰ ਸਿੰਘ ਅਤੇ ਜਗਜੀਤ ਸਿੰਘ ਹੈ।

21 ਨਵੰਬਰ ਨੂੰ ਸਵੇਰੇ 8:30 ਵਜੇ ਬਾਬਾ ਬੁੱਢਾ ਦਲ ਤੋਂ ਵੱਖ ਹੋਏ ਧੜੇ ਦੇ ਮੁਖੀ ਸੰਤ ਬਾਬਾ ਮਾਨ ਸਿੰਘ ਨੇ ਆਪਣੇ 15-20 ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਵਿਖੇ ਜ਼ਬਰਦਸਤੀ ਦਾਖਲ ਹੋ ਕੇ ਨਿਰਵੈਰ ਸਿੰਘ ਨੂੰ ਰੱਸੀਆਂ ਨਾਲ ਬੰਨ੍ਹ ਕੇ ਜਗਜੀਤ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਮੋਬਾਈਲ ਫੋਨ ਅਤੇ ਪੈਸੇ ਖੋਹ ਕੇ ਗੁਰਦੁਆਰਾ ਸਾਹਿਬ ’ਤੇ ਕਬਜ਼ਾ ਕਰ ਲਿਆ।

ਜਗਜੀਤ ਸਿੰਘ ਦੇ ਬਿਆਨਾਂ ’ਤੇ ਬਾਬਾ ਮਾਨ ਸਿੰਘ ਅਤੇ ਉਨ੍ਹਾਂ ਦੇ 15-20 ਸਾਥੀਆਂ ਖਿਲਾਫ ਥਾਣਾ ਸੁਲਤਾਨਪੁਰ ਲੋਧੀ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਬੁੱਧਵਾਰ ਨੂੰ ਨਿਹੰਗ ਸਿੰਘ ਮਾਨ ਸਿੰਘ ਦੇ ਸੇਵਾਦਾਰ 10 ਨਿਹੰਗ ਸਿੰਘਾਂ ਨੇ ਬਾਬਾ ਬਲਬੀਰ ਸਿੰਘ ਦੇ ਦੂਜੇ ਡੇਰੇ ਪਿੰਡ ਬੁਸੋਵਾਲ ਰੋਡ ਨੇੜੇ ਪੀਰ ਗੈਬ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੀ ਸੂਚਨਾ ਪੁਲਸ ਨੂੰ ਮਿਲੀ ਤਾਂ ਉਹ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਉਕਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿੱਚ 15 ਮਈ 2020 ਨੂੰ ਦੋ ਧੜਿਆਂ ਵਿੱਚ ਹੋਏ ਝੜਪ ਵਿੱਚ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੇਸ ਵਿੱਚ ਲੋੜੀਂਦੇ ਮੁਲਜ਼ਮ ਵੀ ਸ਼ਾਮਲ ਹਨ।

Next Story
ਤਾਜ਼ਾ ਖਬਰਾਂ
Share it