Begin typing your search above and press return to search.

ਸਵਾਤੀ ਮਾਲੀਵਾਲ ਦੇ ਘਰ ਪੁੱਜੀ ਦਿੱਲੀ ਪੁਲਿਸ

ਨਵੀਂ ਦਿੱਲੀ, 16 ਮਈ, ਨਿਰਮਲ : ‘ਆਪ’ ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਕੌਮੀ ਮਹਿਲਾ ਕਮਿਸ਼ਨ ਨੇ ਸੰਮਨ ਜਾਰੀ ਕੀਤਾ ਹੈ। ਕਮਿਸ਼ਨ ਨੇ ਬਿਭਵ ਨੂੰ ਕੱਲ੍ਹ ਸਵੇਰੇ ਪੇਸ਼ ਹੋਣ ਲਈ ਕਿਹਾ। ਉਧਰ ਸਵਾਤੀ ਮਾਲੀਵਾਲ ਦੇ ਘਰ ਜਾਂਚ ਲਈ ਦਿੱਲੀ ਪੁਲਿਸ ਦੇ ਐਡੀਸ਼ਨਲ ਸੀਪੀ ਅਤੇ […]

ਸਵਾਤੀ ਮਾਲੀਵਾਲ ਦੇ ਘਰ ਪੁੱਜੀ ਦਿੱਲੀ ਪੁਲਿਸ
X

Editor EditorBy : Editor Editor

  |  16 May 2024 9:46 AM IST

  • whatsapp
  • Telegram


ਨਵੀਂ ਦਿੱਲੀ, 16 ਮਈ, ਨਿਰਮਲ : ‘ਆਪ’ ਸਾਂਸਦ ਸਵਾਤੀ ਮਾਲੀਵਾਲ ਨਾਲ ਕੁੱਟਮਾਰ ਮਾਮਲੇ ਵਿਚ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਕੌਮੀ ਮਹਿਲਾ ਕਮਿਸ਼ਨ ਨੇ ਸੰਮਨ ਜਾਰੀ ਕੀਤਾ ਹੈ। ਕਮਿਸ਼ਨ ਨੇ ਬਿਭਵ ਨੂੰ ਕੱਲ੍ਹ ਸਵੇਰੇ ਪੇਸ਼ ਹੋਣ ਲਈ ਕਿਹਾ। ਉਧਰ ਸਵਾਤੀ ਮਾਲੀਵਾਲ ਦੇ ਘਰ ਜਾਂਚ ਲਈ ਦਿੱਲੀ ਪੁਲਿਸ ਦੇ ਐਡੀਸ਼ਨਲ ਸੀਪੀ ਅਤੇ ਡੀਸੀਪੀ ਪਹੁੰਚ ਗਏ ਹਨ।
ਦਰਅਸਲ 13 ਮਈ ਨੂੰ ਸਵੇਰੇ ਸਵਾਤੀ ਮਾਲੀਵਾਲ ਸੀਐਮ ਅਰਵਿੰਦ ਕੇਜਰੀਵਾਲ ਦੇ ਘਰ ਗਈ ਸੀ। ਬੀਜੇਪੀ ਨੇ ਦਾਅਵਾ ਕੀਤਾ ਸੀ ਕਿ ਇਸ ਦੌਰਾਨ ਬਿਭਵ ਕੁਮਾਰ ਨੇ ਸਵਾਤੀ ਦੇ ਨਾਲ ਕੁੱਟਮਾਰ ਕੀਤੀ। ਹਾਲਾਂਕਿ ਸਵਾਤੀ ਨੇ ਪੁਲਿਸ ਵਿਚ ਸ਼ਿਕਾਇਤ ਦਰਜ ਨਹੀਂ ਕਰਵਾਈ ਸੀ। ਇਸ ਤੋਂ ਬਾਅਦ ਆਪ ਸਾਂਸਦ ਸੰਜੇ ਸਿੰਘ ਨੇ ਵੀ ਮੰਨਿਆ ਸੀ ਕਿ ਸਵਾਤੀ ਦੇ ਨਾਲ ਬਦਸਲੂਕੀ ਹੋਈ ਹੈ।

ਦੱਸਦੇ ਚਲੀਏ ਕਿ ਪਹਿਲਾਂ ਮਾਲੀਵਾਲ ਦੇ ਸਾਬਕਾ ਪਤੀ ਨਵੀਨ ਜੈਹਿੰਦ ਨੇ ਦਾਅਵਾ ਕੀਤਾ ਕਿ ਸਵਾਤੀ ਦੀ ਜਾਨ ਖ਼ਤਰੇ ਵਿਚ ਹੈ। ਸਵਾਤੀ ਦੇ ਨਾਲ ਜੋ ਵੀ ਹੋਇਆ ਉਸ ਦੀ ਪਲਾਨਿੰਗ ਕੀਤੀ ਗਈ ਸੀ। ਨਵੀਨ ਨੇ ਕਿਹਾ ਕਿ ਸਵਾਤੀ ਸਾਹਮਣੇ ਆਵੇ ਅਤੇ ਅਪਣਾ ਪੱਖ ਰੱਖੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪ ਦੇ ਰਾਜ ਸਭਾ ਸਾਂਸਦ ਸੰਜੇ ਸਿੰਘ ਨੂੰ ਲੈ ਕੇ ਕਿਹਾ, ਮੈਂ ਸੰਜੇ ਸਿੰਘ ਦੀ ਪ੍ਰੈਸ ਕਾਨਫਰੰਸ ਸੁਣ ਰਿਹਾ ਸੀ। ਮੈਂ ਉਨ੍ਹਾਂ ਦੱਸਣਾ ਚਾਹੁੰਦਾ ਹਾਂ ਕਿ ਉਨ੍ਹਾਂ ਕੈਮਰੇ ਦੇ ਸਾਹਮਣੇ ਐਕਟਿੰਗ ਬੰਦ ਕਰ ਦੇਣੀ ਚਾਹੀਦੀ। ਕਿਉਂਕਿ ਉਨ੍ਹਾਂ ਪੂਰਾ ਮਾਮਲਾ ਪਤਾ ਸੀ।

ਇਹ ਖ਼ਬਰ ਵੀ ਪੜ੍ਹੋ

ਸਰਹੱਦੀ ਸੂਬੇ ਵਿੱਚ ਆਗਾਮੀ ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਵਿਵਸਥਾ ਬਰਕਾਰ ਰੱਖਣ ਵਾਸਤੇ 80 ਫੀਸਦੀ ਪੁਲਿਸ ਬਲ ਤਾਇਨਾਤ ਕੀਤਾ ਜਾ ਰਿਹਾ ਹੈ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 225 ਹੋਰ ਕੰਪਨੀਆਂ ਜਲਦੀ ਹੀ ਸੂਬੇ ਵਿੱਚ ਪਹੁੰਚ ਜਾਣਗੀਆਂ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਕੀਤੀਆਂ ਜਾ ਚੁੱਕੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦਿੱਤੀ।

ਸਪੈਸ਼ਲ ਡੀਜੀਪੀ ਜੋ ਕਿ ਅੱਜ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ’ਤੇ ਸਨ, ਨੇ ਆਮ ਸੰਸਦੀ ਚੋਣਾਂ-2024 ਦੀਆਂ ਤਿਆਰੀਆਂ ਅਤੇ ਇਸ ਸਬੰਧੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵੇਂ ਬਾਰਡਰ ਰੇਂਜਾਂ ਦੇ ਆਈਜੀਪੀ/ਡੀਆਈਜੀ, ਸੀਪੀਜ਼ ਅਤੇ ਐਸਐਸਪੀਜ਼ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਦੀ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਕੌਸ਼ਲ ਅਤੇ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ, ਜਦੋਂ ਕਿ ਜਲੰਧਰ ਰੇਂਜ ਦੀ ਮੀਟਿੰਗ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਐਸ ਬੂਪਤੀ ਅਤੇ ਸੀਪੀ ਜਲੰਧਰ ਸਵਪਨ ਸ਼ਰਮਾ ਹਾਜ਼ਰ ਸਨ।

ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਕਰਨ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਾ ਦੇਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਆਮਦ ਨੂੰ ਰੋਕਣ ਲਈ ਸੂਬੇ ਵਿੱਚ ਆਉਣ-ਜਾਣ ਵਾਲੇ ਵਾਹਨਾਂ ਖਾਸ ਕਰਕੇ ਵਪਾਰਕ ਵਾਹਨਾਂ ਦੀ ਚੈਕਿੰਗ ਤੇਜ਼ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਘਿਨਾਉਣੇ ਅਪਰਾਧਾਂ, ਨਸ਼ਾ ਤਸਕਰੀ ਅਤੇ ਲੁੱਟ-ਖੋਹ ਵਿੱਚ ਸ਼ਾਮਲ ਦੋਸ਼ੀਆਂ ਨੂੰ ਫੜਨ ਲਈ ਵਿਸ਼ੇਸ਼ ਉਪਰਾਲੇ ਕਰਨ ਦੇ ਨਾਲ-ਨਾਲ ਚੋਣਾਂ ਨਾਲ ਸਬੰਧਤ ਅਪਰਾਧਾਂ ਦੇ ਮਾਮਲਿਆਂ ਦੀ ਜਾਂਚ ਅਤੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ।

ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ 5.45 ਕਰੋੜ ਰੁਪਏ ਦੀ ਨਕਦੀ, 11.49 ਲੱਖ ਲੀਟਰ ਸ਼ਰਾਬ ਅਤੇ 99.62 ਕਿਲੋਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ।

ਜ਼ਿਕਰਯੋਗ ਹੈ ਕਿ ਸਪੈਸ਼ਲ ਡੀਜੀਪੀ ਨੇ ਆਮ ਪੋਲਿੰਗ ਬੂਥਾਂ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਪੋਲਿੰਗ ਬੂਥਾਂ ’ਤੇ ਬਲਾਂ ਦੀ ਤਾਇਨਾਤੀ ਸਬੰਧੀ ਨਿਯਮਾਂ ਬਾਰੇ ਵੀ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਉਮੀਦਵਾਰਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।

Next Story
ਤਾਜ਼ਾ ਖਬਰਾਂ
Share it