ਸਿੰਗਾਪੁਰ ’ਚ ਭਾਰਤੀ ਵਿਅਕਤੀ ਨੂੰ 10 ਸਾਲ ਕੈਦ
ਪੁਲਿਸ ’ਤੇ ਹਮਲੇ ਦੇ ਦੋਸ਼ ’ਚ ਹੋਈ ਸਜ਼ਾ4 ਹਜ਼ਾਰ ਡਾਲਰ ਜੁਰਮਾਨਾ ਭਰਨ ਦੇ ਵੀ ਹੁਕਮਸਿੰਗਾਪੁਰ, 11 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਸਿੰਗਾਪੁਰ ਦੀ ਅਦਾਲਤ ਨੇ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਪੁਲਿਸ ’ਤੇ ਹਮਲਾ ਕਰਨ ਦੇ ਦੋਸ਼ ਵਿੱਚ 10 ਸਾਲ ਕੈਦ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਉਸ ਨੂੰ 4 ਹਜ਼ਾਰ ਡਾਲਰ ਜੁਰਮਾਨਾ ਵੀ […]
By : Editor (BS)
ਪੁਲਿਸ ’ਤੇ ਹਮਲੇ ਦੇ ਦੋਸ਼ ’ਚ ਹੋਈ ਸਜ਼ਾ
4 ਹਜ਼ਾਰ ਡਾਲਰ ਜੁਰਮਾਨਾ ਭਰਨ ਦੇ ਵੀ ਹੁਕਮ
ਸਿੰਗਾਪੁਰ, 11 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਸਿੰਗਾਪੁਰ ਦੀ ਅਦਾਲਤ ਨੇ ਭਾਰਤੀ ਮੂਲ ਦੇ ਇੱਕ ਵਿਅਕਤੀ ਨੂੰ ਪੁਲਿਸ ’ਤੇ ਹਮਲਾ ਕਰਨ ਦੇ ਦੋਸ਼ ਵਿੱਚ 10 ਸਾਲ ਕੈਦ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਉਸ ਨੂੰ 4 ਹਜ਼ਾਰ ਡਾਲਰ ਜੁਰਮਾਨਾ ਵੀ ਲਾਇਆ ਗਿਆ।
ਨਿਖਿਲ ਐਮ ਦੁਰਗੁੜੇ ਨਾਮ ਦੇ ਇਸ ਵਿਅਕਤੀ ’ਤੇ 2020 ਵਿੱਚ ਛਾਪੇਮਾਰੀ ਦੌਰਾਨ ਇੱਕ ਪੁਲਿਸ ਅਧਿਕਾਰੀ ’ਤੇ ਹਮਲਾ ਕਰਨ ਦੇ ਦੋਸ਼ ਲੱਗੇ ਸੀ। ਉਸ ’ਤੇ ਦੋਸ਼ ਹੈ ਕਿ ਉਸ ਨੇ ਪੁਲਿਸ ਅਧਿਕਾਰੀ ਨੂੰ ਮੁੱਕਾ ਅਤੇ ਲੱਤਾਂ ਮਾਰੀਆਂ। ਮੀਡੀਆ ਰਿਪੋਰਟਾਂ ਮੁਤਾਬਕ ਨਿਖਿਲ ਨੂੰ ਪਿਛਲੇ ਮਹੀਨੇ ਅੱਠ ਦੋਸ਼ਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।