ਸੀਐਮ ਮਾਨ 28 ਅਪੈ੍ਰਲ ਨੂੰ ਸੰਗਰੂਰ ਵਿਚ ਕਰਨਗੇ ਰੈਲੀ
ਸੰਗਰੂਰ, 27 ਅਪ੍ਰੈਲ, ਨਿਰਮਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ’ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ 28 ਅਪ੍ਰੈਲ ਨੂੰ ਰੈਲੀ ਕਰਨਗੇ। ਬਰਨਾਲਾ ਦੇ ਮੈਰੀਲੈਂਡ ਵਿਖੇ ਦੁਪਹਿਰ ਬਾਅਦ ਚੋਣ ਰੈਲੀ ਰੱਖੀ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ […]
By : Editor Editor
ਸੰਗਰੂਰ, 27 ਅਪ੍ਰੈਲ, ਨਿਰਮਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਸਿਖਰਾਂ ’ਤੇ ਲਿਜਾਣ ਲਈ ਮੁੱਖ ਮੰਤਰੀ ਭਗਵੰਤ ਮਾਨ 28 ਅਪ੍ਰੈਲ ਨੂੰ ਰੈਲੀ ਕਰਨਗੇ। ਬਰਨਾਲਾ ਦੇ ਮੈਰੀਲੈਂਡ ਵਿਖੇ ਦੁਪਹਿਰ ਬਾਅਦ ਚੋਣ ਰੈਲੀ ਰੱਖੀ ਗਈ ਹੈ।
ਦੱਸ ਦੇਈਏ ਕਿ ਹੁਣ ਤੱਕ ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਬਰਨਾਲਾ ਜ਼ਿਲ੍ਹੇ ਵਿੱਚ ਇਕੱਲੇ ਚੋਣ ਪ੍ਰਚਾਰ ਕਰ ਰਹੇ ਹਨ। ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਲਾਭ ਸਿੰਘ ਉਗੋਕੇ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ।
ਮੀਤ ਹੇਅਰ ਪੰਜਾਬ ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਕੰਮਾਂ ਦੀ ਪ੍ਰਾਪਤੀ ਲਈ ਵੋਟਾਂ ਮੰਗ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਤੋਂ ਬਾਅਦ ਮੀਤ ਹਰ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ। ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਚੋਣਾਂ ਵਿੱਚ ਅੱਗੇ ਹੈ।
ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਾਤਾਰ ਚੋਣ ਪ੍ਰਚਾਰ ਕਰ ਰਹੇ ਹਨ। ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ ਚੋਣਾਂ ਵਿਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਰੈਲੀ ਦਾ ਪੋਸਟਰ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝਾ ਕੀਤਾ ਹੈ। ਢੀਂਡਸਾ ਗਰੁੱਪ ਦੇ ਵਰਕਰ ਅਕਾਲੀ ਦਲ ਦੇ ਚੋਣ ਪ੍ਰਚਾਰ ਤੋਂ ਦੂਰੀ ਬਣਾ ਕੇ ਰੱਖ ਰਹੇ ਹਨ। ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਪੂਰੇ ਜੋਸ਼ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਭਾਜਪਾ ਚੋਣ ਪ੍ਰਚਾਰ ਵਿੱਚ ਪਛੜ ਰਹੀ ਹੈ। ਭਾਜਪਾ ਨੇ ਅਜੇ ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।
ਇਹ ਵੀ ਪੜ੍ਹੋ
ਸੜਕ ਹਾਦਸਿਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ । ਇਸੇ ਤਰ੍ਹਾਂ ਪੰਜਾਬ ਵਿਚ ਇੱਕ ਹੋਰ ਭਿਆਨਕ ਹਾਦਸਾ ਵਾਪਰ ਗਿਆ।
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।
ਕਸਬਾ ਗੋਇੰਦਵਾਲ ਸਾਹਿਬ ਦੇ ਬਾਹਰਵਾਰ ਤੇਜ ਰਫ਼ਤਾਰ ਕਾਰ ਦੇ ਰੁੱਖ ’ਚ ਵੱਜਣ ਕਾਰਨ ਹੋਏ ਹਾਦਸੇ ਵਿਚ 4 ਨੌਜਵਾਨਾਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਇਕ ਗੰਭੀਰ ਨੂੰ ਹਸਪਤਾਲ ਲਿਜਾਇਆ ਗਿਆ।
ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਨੇੜੇ ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਦੇ ਨਜ਼ਦੀਕ ਤੇਜ਼ ਰਫ਼ਤਾਰ ਵਰਨਾ ਗੱਡੀ ਡੀਐੱਲ 8 ਸੀ ਏਏ 5117 ਬੇਕਾਬੂ ਹੋ ਕੇ ਰੁੱਖ ਨਾਲ ਟਕਰਾ ਗਈ।
ਹਾਦਸਾ ਇਨ੍ਹਾਂ ਭਿਆਨਕ ਸੀ ਕਿ ਮੌਕੇ ’ਤੇ ਗੱਡੀ ਸਵਾਰ 5 ਨੌਜਵਾਨਾਂ ਵਿੱਚੋਂ 4 ਨੌਜਵਾਨਾ ਦੀ ਮੌਤ ਹੋ ਗਈ ਤੇ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਸਥਾਨਕ ਲੋਕਾ ਵੱਲੋਂ ਨਿੱਜੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਪੰਜੇ ਨੌਜਵਾਨ. ਤਰਨਤਾਰਨ ਦੇ ਨਜ਼ਦੀਕੀ ਪਿੰਡ ਪੰਡੋਰੀ ਰਣ ਸਿੰਘ ਦੇ ਵਸਨੀਕ ਹਨ । ਪ੍ਰਤੱਖ ਦਰਸ਼ੀਆਂ ਅਨੁਸਾਰ ਗੱਡੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਡੇਰਾ ਚਰਨ ਬਾਗ਼ ਦੇ ਨਜ਼ਦੀਕ ਪੈਂਦੇ ਮੌੜ ਤੋਂ ਗੱਡੀ ਦਾ ਸੰਤੁਲਨ ਵਿਗੜ ਗਿਆ । ਜਿਸਦੇ ਚਲਦੇ ਤੇਜ਼ ਰਫਤਾਰ ਗੱਡੀ ਰੁੱਖ ਨੂੰ ਪੁੱਟਦੇ ਹੋਏ ਟ੍ਰਾਂਸਫਾਰਮਰ ਨਾਲ ਟਕਰਾਅ ਗਈ । ਹਾਦਸੇ ”ਚ 4 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਹਾਦਸਾ ਇੰਨਾ ਭਿਆਨਕ ਦੀ ਕਿ ਗੱਡੀ ਦੇ ਪਰਖੱਚੇ ਉੱਡ ਗਏ।