ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤਾ ਝਟਕਾ
ਈਡੀ ਡਾਇਰੈਕਟਰ ਦੇ ਕਾਰਜਕਾਲ ’ਚ ਵਾਧਾ ਗੈਰ-ਕਾਨੂੰਨੀ ਕਰਾਰਨਵੀਂ ਦਿੱਲੀ, 11 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਈਡੀ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ’ਚ ਵਾਧੇ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ। ਹਾਲਾਂਕਿ ਅਦਾਲਤ ਨੇ ਕਿਹਾ ਕਿ ਈਡੀ ਤੇ ਸੀਬੀਆਈ ਡਾਇਰੈਕਟਰ ਦਾ ਕਾਰਜਕਾਲ 5 ਸਾਲ ਤੱਕ ਵਧਾਉਣ ਦਾ ਨਿਯਮ […]
By : Editor (BS)
ਈਡੀ ਡਾਇਰੈਕਟਰ ਦੇ ਕਾਰਜਕਾਲ ’ਚ ਵਾਧਾ ਗੈਰ-ਕਾਨੂੰਨੀ ਕਰਾਰ
ਨਵੀਂ ਦਿੱਲੀ, 11 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੰਦਿਆਂ ਈਡੀ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਦੇ ਕਾਰਜਕਾਲ ’ਚ ਵਾਧੇ ਨੂੰ ਗੈਰ-ਕਾਨੂੰਨੀ ਕਰਾਰ ਦੇ ਦਿੱਤਾ। ਹਾਲਾਂਕਿ ਅਦਾਲਤ ਨੇ ਕਿਹਾ ਕਿ ਈਡੀ ਤੇ ਸੀਬੀਆਈ ਡਾਇਰੈਕਟਰ ਦਾ ਕਾਰਜਕਾਲ 5 ਸਾਲ ਤੱਕ ਵਧਾਉਣ ਦਾ ਨਿਯਮ ਸਹੀ ਹੈ।
ਇਕ ਪਟੀਸ਼ਨ ’ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ 2021 ’ਚ ਹੁਕਮ ਦਿੱਤਾ ਸੀ ਕਿ ਸੰਜੇ ਕੁਮਾਰ ਮਿਸ਼ਰਾ ਦਾ ਕਾਰਜਕਾਲ ਹੋਰ ਨਾ ਵਧਾਇਆ ਜਾਵੇ। ਇਸ ਲਈ ਹੁਣ ਉਹ 31 ਜੁਲਾਈ ਤੱਕ ਹੀ ਆਪਣੇ ਅਹੁਦੇ ’ਤੇ ਬਣੇ ਰਹਿ ਸਕਦੇ ਹਨ।