ਸੰਨੀ ਦਿਓਲ ਵਲੋਂ ਚੋਣ ਨਾ ਲੜਨ ਦਾ ਐਲਾਨ
ਮੁੰਬਈ, 22 ਅਗਸਤ, ਹ.ਬ. : ਫਿਲਮ ਗਦਰ-2 ਦੀ ਸਫਲਤਾ ਤੋਂ ਬਾਅਦ ਫਿਲਮ ਐਕਟਰ ਸੰਨੀ ਦਿਓਲ ਚਰਚਾ ’ਚ ਹਨ। ਦੂਜੇ ਪਾਸੇ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੀ ਕੋਠੀ ਦੀ ਨਿਲਾਮੀ ਦਾ ਨੋਟਿਸ ਵਾਪਸ ਲੈ ਲਿਆ ਹੈ। ਬੈਂਕ ਨੇ ਇਸ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਪਰ ਵਿਰੋਧੀ ਧਿਰ ਸਰਕਾਰ ’ਤੇ ਹਮਲੇ ਕਰ ਰਹੀ ਹੈ। ਇਸ ਸਭ […]

By : Editor (BS)
ਮੁੰਬਈ, 22 ਅਗਸਤ, ਹ.ਬ. : ਫਿਲਮ ਗਦਰ-2 ਦੀ ਸਫਲਤਾ ਤੋਂ ਬਾਅਦ ਫਿਲਮ ਐਕਟਰ ਸੰਨੀ ਦਿਓਲ ਚਰਚਾ ’ਚ ਹਨ। ਦੂਜੇ ਪਾਸੇ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੀ ਕੋਠੀ ਦੀ ਨਿਲਾਮੀ ਦਾ ਨੋਟਿਸ ਵਾਪਸ ਲੈ ਲਿਆ ਹੈ। ਬੈਂਕ ਨੇ ਇਸ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਪਰ ਵਿਰੋਧੀ ਧਿਰ ਸਰਕਾਰ ’ਤੇ ਹਮਲੇ ਕਰ ਰਹੀ ਹੈ। ਇਸ ਸਭ ਦੇ ਵਿਚਕਾਰ ਸੰਨੀ ਦਿਓਲ ਨੇ ਵੱਡਾ ਐਲਾਨ ਕੀਤਾ ਹੈ। ਇਹ ਐਲਾਨ ਭਾਜਪਾ ਲਈ ਝਟਕੇ ਵਾਂਗ ਹੈ। ਸੰਨੀ ਦਿਓਲ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਚੋਣ ਨਹੀਂ ਲੜਨਗੇ। ਇਕ ਮੀਡੀਆ ਇੰਟਰਵਿਊ ’ਚ ਸੰਨੀ ਦਿਓਲ ਨੇ ਕਿਹਾ ਕਿ ਰਾਜਨੀਤੀ ਵਿਚ ਉਨ੍ਹਾਂ ਦਾ ਮਨ ਨਹੀਂ ਲੱਗਦਾ, ਉਹ ਅੱਗੇ ਚੋਣ ਨਹੀਂ ਲੜਨਗੇ। ਸੰਨੀ ਦਿਓਲ ਨੇ ਕਿਹਾ ਕਿ ਉਹ ਸਿਰਫ ਫਿਲਮਾਂ ’ਚ ਕੰਮ ਕਰਨਾ ਚਾਹੁੰਦੇ ਹਨ। ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਗੁਰਦਾਸਪੁਰ ਸੀਟ ਤੋਂ ਆਪਣਾ ਨਵਾਂ ਉਮੀਦਵਾਰ ਖੜ੍ਹਾ ਕਰੇਗੀ।


