ਹਮਲਾ ਕਰਨ ਦੇ ਦੋਸ਼ ਵਿਚ ਪੰਜਾਬੀ ਮਹਿਲਾ ਹਿਰਾਸਤ 'ਚ
ਓਕਵਿਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਪਰਸਨਲ ਸਪੋਰਟ ਵਰਕਰ ਵੱਲੋਂ ਇੱਕ ਨੌਜਵਾਨ ਦੀ ਦੇਖਭਾਲ ਦੌਰਾਨ ਕਥਿਤ ਤੌਰ 'ਤੇ ਹਮਲਾ ਕਰਨ ਤੋਂ ਬਾਅਦ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨਾਲ ਸੰਪਰਕ ਕਰਨ ਤੋਂ ਬਾਅਦ ਹਾਲਟਨ ਰੀਜਨਲ ਪੁਲਿਸ ਸਰਵਿਸ ਨੇ ਅਪ੍ਰੈਲ ਦੇ ਸ਼ੁਰੂ 'ਚ ਆਪਣੀ ਜਾਂਚ ਸ਼ੁਰੂ ਕੀਤੀ ਸੀ। […]
By : Hamdard Tv Admin
ਓਕਵਿਲ ਤੋਂ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਪਰਸਨਲ ਸਪੋਰਟ ਵਰਕਰ ਵੱਲੋਂ ਇੱਕ ਨੌਜਵਾਨ ਦੀ ਦੇਖਭਾਲ ਦੌਰਾਨ ਕਥਿਤ ਤੌਰ 'ਤੇ ਹਮਲਾ ਕਰਨ ਤੋਂ ਬਾਅਦ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀੜਤ ਪਰਿਵਾਰ ਵੱਲੋਂ ਪੁਲਿਸ ਨਾਲ ਸੰਪਰਕ ਕਰਨ ਤੋਂ ਬਾਅਦ ਹਾਲਟਨ ਰੀਜਨਲ ਪੁਲਿਸ ਸਰਵਿਸ ਨੇ ਅਪ੍ਰੈਲ ਦੇ ਸ਼ੁਰੂ 'ਚ ਆਪਣੀ ਜਾਂਚ ਸ਼ੁਰੂ ਕੀਤੀ ਸੀ।
ਜਾਂਚਕਰਤਾਵਾਂ ਦਾ ਕਹਿਣਾ ਹੈ ਕਿ ਨੌਜਵਾਨ ਦੇ ਘਰ 'ਤੇ ਪਿਛਲੇ ਕੁੱਝ ਹਫਤਿਆਂ ਦੌਰਾਨ ਕਥਿਤ ਹਮਲਾ ਹੋਇਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਕਾਰਵਾਈ ਸ਼ੁਰੂ ਕੀਤੀ ਗਈ ਅਤੇ ਕਾਰਵਾਈ ਕਰਦਿਆਂ ਪੁਲਿਸ ਨੇ 45 ਸਾਲਾ ਪਰਮਜੀਤ ਕੌਰ ਨੂੰ ਗ੍ਰਿਫਤਾਰ ਕੀਤਾ। ਮਹਿਲਾ 'ਤੇ ਹਮਲੇ ਦੇ ਦੋ ਅਤੇ ਸਰੀਰਕ ਨੁਕਸਾਨ ਪਹੁੰਚਾਉਣ ਦੇ ਦੋਸ਼ ਲਗਾਏ ਗਏ ਹਨ ਅਤੇ ਉਸ ਨੂੰ ਜ਼ਮਾਨਤ ਦੀ ਸੁਣਵਾਈ ਤੱਕ ਹਿਰਾਸਤ 'ਚ ਰੱਖਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਮਹਿਲਾ ਪੈਰਾਮੇਡ ਹੋਮ ਹੈਲਥ ਕੇਅਰ ਲਈ ਕੰਮ ਕਰਦੀ ਸੀ। 14 ਅਪ੍ਰੈਲ, 2024 ਨੂੰ, ਇੱਕ ਮਰੀਜ਼ ਨਾਲ ਦੁਰਵਿਵਹਾਰ ਦੇ ਦੋਸ਼ਾਂ ਦੀ ਰਿਪੋਰਟ ਸਭ ਤੋਂ ਪਹਿਲਾਂ ਇੱਕ ਪੈਰਾਮੇਡ ਟੀਮ ਦੇ ਮੈਂਬਰ ਦੁਆਰਾ ਆਪਣੇ ਸੁਪਰਵਾਈਜ਼ਰ ਨੂੰ ਦਿੱਤੀ ਗਈ ਸੀ।"