ਹਰਿਆਣਾ ਹਿੰਸਾ: ਨੂਹ 'ਚ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ
ਨੂਹ : ਬੀਤੇ ਦਿਨਾਂ ਤੋਂ ਹਰਿਆਣਾ ਵਿਚ ਸ਼ੁਰੂ ਹੋਈ ਹਿੰਸਾ ਦੀ ਅੱਗ ਗੁਰੂਗ੍ਰਾਮ ਤਕ ਪੁੰਜ ਚੁੰਕੀ ਹੈ ਅਤੇ ਹੁਣ ਸਰਕਾਰ ਨੇ ਸਖ਼ਤ ਕਦਮ ਚੁੱਕ ਲਿਆ ਹੈ। ਹਰਿਆਣਾ ਦੇ ਨੂਹ 'ਚ ਸੋਮਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੂਸ 'ਤੇ ਹੋਏ ਹਮਲੇ ਤੋਂ ਬਾਅਦ ਭੜਕੀ ਫਿਰਕੂ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਸ਼ਾਂਤੀ […]
By : Editor (BS)
ਨੂਹ : ਬੀਤੇ ਦਿਨਾਂ ਤੋਂ ਹਰਿਆਣਾ ਵਿਚ ਸ਼ੁਰੂ ਹੋਈ ਹਿੰਸਾ ਦੀ ਅੱਗ ਗੁਰੂਗ੍ਰਾਮ ਤਕ ਪੁੰਜ ਚੁੰਕੀ ਹੈ ਅਤੇ ਹੁਣ ਸਰਕਾਰ ਨੇ ਸਖ਼ਤ ਕਦਮ ਚੁੱਕ ਲਿਆ ਹੈ। ਹਰਿਆਣਾ ਦੇ ਨੂਹ 'ਚ ਸੋਮਵਾਰ ਨੂੰ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜਲੂਸ 'ਤੇ ਹੋਏ ਹਮਲੇ ਤੋਂ ਬਾਅਦ ਭੜਕੀ ਫਿਰਕੂ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਪੰਜ ਹੋ ਗਈ ਹੈ। ਸ਼ਾਂਤੀ ਬਣਾਈ ਰੱਖਣ ਲਈ ਨੂਹ ਵਿੱਚ ਕਰਫਿਊ ਜਾਰੀ ਹੈ ਅਤੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਚਲਾਉਣ ਦੇ ਹੁਕਮ ਦਿੱਤੇ ਗਏ ਹਨ।
ਹਿੰਸਾ 'ਚ 10 ਪੁਲਿਸ ਕਰਮਚਾਰੀਆਂ ਸਮੇਤ 60 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਨੂਹ ਤੋਂ ਇਲਾਵਾ ਸੋਹਨਾ, ਗੁਰੂਗ੍ਰਾਮ, ਪਲਵਲ ਅਤੇ ਹੋਰ ਥਾਵਾਂ 'ਤੇ ਭੜਕੀ ਹਿੰਸਾ ਅਤੇ ਦੰਗਿਆਂ ਦੇ ਸਬੰਧ ਵਿਚ ਕੁੱਲ 44 ਐਫਆਈਆਰ ਦਰਜ ਕੀਤੀਆਂ ਗਈਆਂ ਹਨ। 70 ਤੋਂ ਵੱਧ ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਆਸਪਾਸ ਦੇ ਸ਼ਹਿਰਾਂ ਵਿੱਚ ਧਾਰਾ 144 ਲਾਗੂ ਹੈ ਅਤੇ ਵਿਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਹਨ।